ਭਾਰਤ-ਪਾਕਿ ਵਿਚਾਲੇ ਸਾਂਝੀਵਾਲਤਾ ਦਾ ਮਾਹੌਲ ਸਿਰਜੇਗਾ ਨਗਰ ਕੀਰਤਨ: ਲੌਂਗੋਵਾਲ - ਨਗਰ ਕੀਰਤਨ
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 1 ਅਗਸਤ ਨੂੰ ਸਜਾਏ ਜਾਣ ਵਾਲੇ ਪਹਿਲੇ ਅੰਤਰਰਾਸ਼ਟਰੀ ਨਗਰ ਕੀਰਤਨ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 500 ਤੋਂ ਜ਼ਿਆਦਾ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀਂ ਸੜਕੀ ਰਸਤੇ ਪਾਕਿਸਤਾਨ ਪਹੁੰਚ ਗਿਆ ਹੈ। ਪਾਕਿਸਤਾਨ ਪਹੁੰਚਣ ਤੋਂ ਪਹਿਲਾ ਨਗਰ ਕੀਰਤਨ ਦੀ ਆਰੰਭਤਾ ਸਬੰਧੀ ਪਾਕਿਸਤਾਨ ਜੱਥੇ ਸਮੇਤ ਰਵਾਨਾ ਹੋਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਇਤਿਹਾਸਕ ਗੱਲ ਹੈ ਕਿ ਦੋਹਾਂ ਦੇਸ਼ਾਂ ਦੀਆਂ ਸੰਗਤਾਂ ਰਲ-ਮਿਲ ਕੇ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਦੋਹਾਂ ਦੇਸ਼ਾਂ ’ਚ ਆਪਸੀ ਵਿਸ਼ਵਾਸ ਅਤੇ ਸਾਂਝੀਵਾਲਤਾ ਦਾ ਮਾਹੌਲ ਸਿਰਜੇਗਾ। ਉਨ੍ਹਾਂ ਦੱਸਿਆ ਕਿ 1 ਅਗਸਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਪੰਥਕ ਜਾਹੋ-ਜਲਾਲ ਨਾਲ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ।
TAGGED:
ਨਗਰ ਕੀਰਤਨ