ਰੂਪਨਗਰ ਸ਼ਹਿਰ 'ਚ ਵੀਕੈਂਡ ਲੌਕਡਾਊਨ ਉੱਤੇ ਛਾਇਆ ਸੰਨਾਟਾ - Rupnagar city
🎬 Watch Now: Feature Video
ਰੂਪਨਗਰ: ਸੂਬੇ ਵਿੱਚ ਜਿੱਥੇ ਕੋਰੋਨਾ ਮਹਾਂਮਾਰੀ ਦੇ ਕੇਸਾਂ ਵਿੱਚ ਇਜ਼ਾਫਾ ਹੋ ਰਿਹਾ ਹੈ ਉੱਥੇ ਹੀ ਮੌਤਾਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਨੂੰ ਕਾਬੂ ਕਰਨ ਲਈ ਕਈ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਪੂਰੇ ਪੰਜਾਬ ਵਿੱਚ ਵੀਕੈਂਡ ਲੌਕਡਾਊਨ ਲਗਾਇਆ ਗਿਆ ਹੈ ਜਿਸ ਦਾ ਅਸਰ ਰੂਪਨਗਰ ਸ਼ਹਿਰ ਵਿੱਚ ਦੇਖਣ ਨੂੰ ਮਿਲਿਆ ਹੈ। ਸ਼ਨੀਵਾਰ ਨੂੰ ਰੂਪਨਗਰ ਵਿੱਚ ਮੇਨ ਬਾਜ਼ਾਰ, ਗਿਆਨੀ ਜ਼ੈਲ ਸਿੰਘ ਨਗਰ, ਬੇਲਾ ਚੌਕ, ਜੱਗੀ ਮਾਰਕੀਟ, ਪ੍ਰਤਾਪ ਬਾਜ਼ਾਰ ਇਲਾਕੇ ਦੀਆਂ ਸਾਰੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਸਨ ਹਰ ਪਾਸੇ ਸੁੰਨ ਪਸਰੀ ਹੋਈ ਸੀ। ਇਸ ਤੋਂ ਇਲਾਵਾ ਰੂਪਨਗਰ ਦੇ ਸਰਕਾਰੀ ਹਸਪਤਾਲ ਰੋਡ ਉੱਤੇ ਮੈਡੀਕਲ ਸਟੋਰ ਦੁਕਾਨਾਂ ਆਮ ਵਾਂਗ ਖੁੱਲ੍ਹੀਆਂ ਸਨ।