ਸਰਕਾਰ ਕਿਸਾਨਾਂ ਦੀ ਮਿਹਨਤ ਤੇ ਕਮਾਈ ਦਾ ਕਰੇ ਭੁਗਤਾਨ: ਸਿਮਰਜੀਤ ਬੈਂਸ - ਸਰਕਾਰ ਕਰੇ ਕਿਸਾਨਾਂ ਦੇ ਮਿਹਨਤ ਕਮਾਈ ਦਾ ਭੁਗਤਾਨ
🎬 Watch Now: Feature Video
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪਨਿਆੜ ਸ਼ੂਗਰ ਮੀਲ ਦੇ ਬਾਹਰ ਧਰਨਾ ਦੇ ਰਹੇ ਕਿਸਾਨਾਂ ਦੀ ਬਕਾਇਆ ਰਾਸ਼ੀ ਦੇ ਨਿਪਟਾਰੇ ਲਈ ਸਰਕਾਰ ਨੂੰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੰਬੇਂ ਸਮੇਂ ਤੋਂ ਕਿਸਾਨ ਆਪਣੇ ਹੱਕ ਲਈ ਲੜ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਬੈਂਸ ਨੇ ਦੱਸਿਆ ਕਿ ਕਿਸਾਨਾਂ ਦੀ ਕਰੀਬ 400 ਕਰੋੜ ਰੁਪਏ ਦੀ ਗਨ੍ਹੇ ਦੀ ਰਾਸ਼ੀ ਅਜੇ ਵੀ ਬਕਾਇਆ ਹੈ। ਬੈਂਸ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਿਸਾਨਾਂ ਦੀ ਮਿਹਨਤ ਦਾ ਨਿਪਟਾਰਾ ਨਹੀਂ ਕਰਦੀ ਉਨ੍ਹਾਂ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ। ਉੱਥੇ ਹੀ ਜਦੋਂ ਬੈਂਸ ਤੋਂ ਡੀਜੀਪੀ ਦਿਨਕਰ ਗੁਪਤਾ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਡੀਜੀਪੀ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
Last Updated : Feb 24, 2020, 9:46 PM IST
TAGGED:
cmopunjab aap lip bjp sad