ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ ਸਰਹਿੰਦ ਫਤਹਿ ਦਿਵਸ - ਬਾਬਾ ਬੰਦਾ ਸਿੰਘ ਬਹਾਦਰ
🎬 Watch Now: Feature Video

ਸ੍ਰੀ ਫ਼ਤਿਹਗੜ੍ਹ ਸਾਹਿਬ:ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਸਲਤਨਤ ਦਾ ਖ਼ਾਤਮਾ ਕਰਕੇ ਕੀਤੀ ਸਰਹਿੰਦ ਫ਼ਤਿਹ ਨੂੰ ਸਮਰਪਿਤ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਨਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈ ਜਾਣ ਉਪਰੰਤ ਸੰਪੰਨ ਹੋ ਗਏ।ਇਸ ਮੌਕੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸਰਹਿੰਦ ਫਤਿਹ ਦਿਵਸ ਦੇ ਸਮਾਗਮਾਂ ਦੀ ਸਮਾਪਤੀ ਮੌਕੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਇਸ ਸਮਾਗਮ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆ।