ਨਵੇਂ ਬਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਹਾਲਤ ਹੋਈ ਖਸਤਾ
🎬 Watch Now: Feature Video
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ 2016 ਵਿੱਚ 110 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਹਾਲੀ ਦੀ ਬਿਲਡਿੰਗ ਨੂੰ ਹਾਲੇ ਚਾਰ ਸਾਲ ਵੀ ਪੂਰੇ ਨਹੀਂ ਹੋਏ ਪਰ ਇਸਦੀ ਹਾਲਤ ਖਸਤਾ ਹੋਣੀ ਸ਼ੁਰੂ ਹੋ ਗਈ ਹੈ। ਮੀਂਹ ਦੇ ਮੌਸਮ ਨੇ ਪ੍ਰਸ਼ਾਸਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਬਿਲਡਿੰਗ ਦੇ ਪਖਾਨਿਆਂ ਦੀ ਛੱਤਾਂ ਤੋਂ ਜਿੱਥੇ ਪਾਣੀ ਚੋਅ ਰਿਹਾ ਹੈ ਉੱਥੇ ਹੀ ਦੀਵਾਰਾਂ ਤੋਂ ਸੀਮਿੰਟ ਵੀ ਤੇਜ਼ੀ ਦੇ ਨਾਲ ਝੜ ਰਿਹਾ ਹੈ। ਇਸ ਸਬੰਧੀ ਸਹਾਇਕ ਕਮਿਸ਼ਨਰ ਯਸ਼ਪਾਲ ਸ਼ਰਮਾ ਤੋਂ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਦਾ ਇਹੀ ਕਹਿਣਾ ਸੀ ਕਿ ਹਰੇਕ ਬਿਲਡਿੰਗ ਦੀ ਸਾਂਭ-ਸੰਭਾਲ ਜ਼ਰੂਰੀ ਹੈ।