ਅਜਨਾਲਾ 'ਚ ਵਿਧਾਇਕ ਨੇ ਵੰਡੇ ਸਮਾਰਟ ਰਾਸ਼ਨ ਕਾਰਡ - ਰਾਸ਼ਨ ਵੰਡ ਪ੍ਰਣਾਲੀ
🎬 Watch Now: Feature Video
ਅੰਮ੍ਰਿਤਸਰ: ਹਲਕਾ ਅਜਨਾਲਾ ਦੇ ਪਿੰਡ ਸਾਰੰਗਦੇਵ 'ਚ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਵਿਧਾਇਕ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵਲੋਂ ਰਾਸ਼ਨ ਵੰਡ ਪ੍ਰਣਾਲੀ 'ਚ ਪਾਰਦਰਸ਼ਤਾ ਲਿਆਉਣ ਲਈ ਸਮਾਰਟ ਰਾਸ਼ਨ ਕਾਰਡ ਯੋਜਨਾ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਜਨਤਕ ਵੰਡ ਪ੍ਰਣਾਲੀ 'ਚ ਸਕੀਮ ਮੀਲ ਪੱਥਰ ਸਾਬਤ ਹੋਈ ਹੈ ਅਤੇ ਕਿਹਾ ਕਿ ਇਸ ਨਾਲ ਲਾਭਪਾਤਰੀ ਕਿਤੋਂ ਵੀ ਆਪਣਾ ਰਾਸ਼ਨ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਸਕੀਮ ਨਾਲ ਲਾਭ ਮਿਲੇਗਾ। ਇਸ ਯੋਜਨਾ ਦਾ ਮੁੱਖ ਉਦੇਸ਼ ਅਸਲ ਲਾਭਪਾਤਰੀ ਨੂੰ ਰਾਸ਼ਨ ਮੁਹੱਈਆ ਕਰਵਾਉਣਾ ਹੈ। ਇਸ ਮੌਕੇ ਲਾਭਪਾਤਰੀਆਂ ਵਲੋਂ ਸਰਕਾਰ ਦਾ ਧੰਨਵਾਦ ਕੀਤਾ ਗਿਆ।