ਫਾਜ਼ਿਲਕਾ 'ਚ 'ਸਮਾਰਟ ਕੂਨੈਕਟ ਸਕੀਮ' ਤਹਿਤ ਵਿਦਿਆਰਥੀਆਂ ਨੂੰ ਵੰਡੇ ਗਏ ਸਮਾਰਟਫੋਨ

By

Published : Dec 19, 2020, 2:29 PM IST

thumbnail
ਫਾਜ਼ਿਲਕਾ: ਪੰਜਾਬ ਸਰਕਾਰ ਵੱਲੋਂ ਸਮਾਰਟ ਕੂਨੈਕਟ ਸਕੀਮ ਤਹਿਤ ਦੂਜੇ ਪੜਾਅ ਤਹਿਤ ਸਮਾਰਟ ਫੋਨ ਵੰਡੇ ਗਏ। ਪੰਜਾਬ ਭਰ 'ਚ ਵਿਦਿਆਰਥੀਆਂ ਨੂੰ ਕੁੱਲ 80 ਹਜ਼ਾਰ ਸਮਾਰਟ ਫੋਨ ਵੰਡੇ ਗਏ। ਇਸੇ ਕੜੀ 'ਚ ਫਾਜ਼ਿਲਕਾ ਵਿਖੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪਿੰਡ ਲਾਧੂਕਾ ਵਿਖੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਇਸ ਬਾਰੇ ਦੱਸਦੇ ਹੋਏ ਵਿਧਾਇਕ ਦਵਿੰਦਰ ਘੁਬਾਇਆ ਨੇ ਕਿਹਾ ਕਿ ਜ਼ਿਲ੍ਹੇ ਦੇ 30 ਸਰਕਾਰੀ ਸੂਕਲਾਂ 'ਚ 3351 ਵਿਦਿਆਰਥੀਆਂ ਨੂੰ ਸਮਾਰਟ ਫੋਨ ਅਤੇ 40 ਵਿਦਿਆਰਥੀਆਂ ਨੂੰ ਟੈਬਲੇਟ ਵੰਡੇ ਜਾ ਚੁੱਕੇ ਹਨ। ਇਸ ਨਾਲ ਬੱਚੇ ਆਪਣੀ ਆਨਲਾਈਨ ਪੜ੍ਹਾਈ ਜਾਰੀ ਰੱਖ ਸਕਣਗੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.