ਸਰਕਾਰੀ ਸੇਵਾ ਕੇਂਦਰ 'ਚ ਸੋਸ਼ਲ ਡਿਸਟੈਂਸ ਦੀਆਂ ਉੱਡੀਆਂ ਧੱਜੀਆਂ - ਤਲਵੰਡੀ ਸਾਬੋ ਦੇ ਸੁਵਿਧਾ ਕੇਂਦਰ
🎬 Watch Now: Feature Video

ਬਠਿੰਡਾ: ਕੋਰੋਨਾ ਮਹਾਂਮਾਰੀ ਕਾਰਨ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਤੇ ਸਮਾਜਿਕ ਦੂਰੀ ਬਣਾਉਣ ਕੇ ਰੱਖਣ ਦੀ ਹਿਦਾਇਤਾਂ ਦਿੱਤੀਆਂ ਗਈਆਂ ਹਨ ਪਰ ਬਠਿੰਡਾ ਦੇ ਤਲਵੰਡੀ ਸਾਬੋ ਦੇ ਸੁਵਿਧਾ ਕੇਂਦਰ 'ਚ ਸਰਕਾਰੀ ਕਾਗਜ਼ ਬਣਾਉਣ ਲਈ ਆਏ ਲੋਕਾਂ ਵੱਲੋਂ ਸਮਾਜਿਕ ਦੂਰੀ ਨਹੀਂ ਬਣਾਈ ਜਾ ਰਹੀ। ਲੋਕ ਇੱਕ ਦੂਜੇ ਦੇ ਨੇੜੇ-ਨੇੜੇ ਖੜ੍ਹੇ ਹੋਏ ਹਨ। ਇਸ ਦੌਰਾਨ ਲੋਕਾਂ ਵੱਲੋਂ ਵਰਤੀ ਜਾ ਰਹੀ ਅਣਗਹਿਲੀ ਵੱਲ ਕਿਸੇ ਵੀ ਸਰਕਾਰੀ ਅਧਿਕਾਰੀ ਦਾ ਕੋਈ ਧਿਆਨ ਨਹੀਂ ਹੈ। ਇਸ ਦੇ ਨਾਲ ਹੀ ਸਰਕਾਰੀ ਕਾਗਜ਼ ਬਣਾਉਣ ਲਈ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਇੱਥੇ ਕੋਈ ਇੰਤਜ਼ਾਮ ਨਹੀਂ ਹੈ।