ਹਲਕਾ ਗੜ੍ਹਸ਼ੰਕਰ ਤੋਂ ਜਸਵੰਤ ਸ਼ਾਹਪੁਰ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨਸਭਾ ਚੋਣਾਂ ਦੇ ਲਈ ਹਰ ਇੱਕ ਸਿਆਸੀ ਪਾਰਟੀ ਵੱਲੋਂ ਉਮੀਦਵਾਰਾਂ ਨੂੰ ਚੋਣ ਪਿੜ ਵਿੱਚ ਉਤਾਰਿਆ ਹੋਇਆ ਹੈ ਉੱਥੇ ਹੀ ਕਈ ਥਾਵਾਂ ’ਤੇ ਆਜ਼ਾਦ ਉਮੀਦਵਾਰ ਵੀ ਵਿਧਾਨਸਭਾ ਚੋਣਾਂ ਵਿੱਚ ਮੈਦਾਨ ਵਿੱਚ ਉਤਰਕੇ ਸਾਹਮਣੇ ਆ ਰਹੇ ਹਨ। ਹਲਕਾ ਗੜ੍ਹਸ਼ੰਕਰ ਦੇ ਵਿੱਚ ਜਿੱਥੇ ਵੱਖ ਵੱਖ ਸਿਆਸੀ ਪਾਰਟੀਆਂ ਵਲੋਂ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਗਿਆ ਹੈ ਇਸਦੇ ਨਾਲ ਹੀ ਹੁਣ ਹਲਕਾ ਗੜ੍ਹਸ਼ੰਕਰ ਦੇ ਵਿੱਚ ਉੱਘੇ ਸਮਾਜ ਸੇਵਕ ਜਸਵੰਤ ਸਿੰਘ ਸ਼ਾਹਪੁਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਜਾ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦੇ ਸਮਾਜ ਸੇਵੀ ਨੇ ਦੱਸਿਆ ਕਿ ਹਲਕੇ ਦੇ ਲੋਕਾਂ ਨੇ ਹਰ ਇੱਕ ਪਾਰਟੀ ਦੇ ਉਮੀਦਵਾਰ ਨੂੰ ਜਿਤਾਕੇ ਵਿਧਾਨਸਭਾ ਦੇ ਵਿੱਚ ਭੇਜਿਆ ਹੈ ਪਰ ਕਿਸੇ ਵੀ ਨੁਮਾਇੰਦੇ ਨੇ ਹਲਕਾ ਗੜ੍ਹਸ਼ੰਕਰ ਦੇ ਲੋਕਾਂ ਦੀ ਸਾਰ ਨਹੀਂ ਲਈ। ਜਸਵੰਤ ਸਿੰਘ ਨੇ ਕਿਹਾ ਹਲਕਾ ਗੜ੍ਹਸ਼ੰਕਰ ਦੇ ਵਿੱਚ ਟਰੈਫਿਕ ਦੀ ਸਮੱਸਿਆ, ਸੀਵਰੇਜ ਦੀ ਸਮੱਸਿਆ ਅਤੇ ਰੁਜ਼ਗਾਰ ਦੀ ਸਮੱਸਿਆ ਨੂੰ ਹੱਲ ਕਰਵਾਉਣ ਵਿੱਚ ਸਮੇਂ-ਸਮੇਂ ਦੇ ਵਿਧਾਇਕ ਪੂਰੀ ਤਰ੍ਹਾਂ ਫੇਲ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਹਲਕਾ ਗੜ੍ਹਸ਼ੰਕਰ ਦੇ ਲੋਕ ਉਨ੍ਹਾਂ ਨੂੰ ਜਿਤਵਾਕੇ ਵਿਧਾਨਸਭਾ ਵਿੱਚ ਭੇਜਦੇ ਹਨ ਤਾਂ ਇਨ੍ਹਾਂ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਗੇ।