ਸਪੀਕਰ ਰਾਣਾ ਕੇ.ਪੀ. ਨੇ ਵਿਦਿਆਰਥਣਾਂ ਨੂੰ ਸਮਾਰਟਫੋਨ ਵੰਡੇ - punjab smart connect scheme
🎬 Watch Now: Feature Video
ਨੰਗਲ: ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇਥੇ ਸੀਨੀ.ਸੈਕੰ. ਸਕੂਲ ਲੜਕੀਆਂ ਵਿੱਚ ਪੁੱਜ ਕੇ ਵਿਦਿਆਰਥਣਾਂ ਨੂੰ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਸਮਾਰਟਫੋਨਾਂ ਦੀ ਵੰਡ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਮਿਹਨਤ ਨਾਲ ਪੜ੍ਹਾਈ ਕਰਨ ਦੀ ਪ੍ਰੇਰਣਾ ਅਤੇ ਮੋਬਾਈਲ ਮਿਲਣ 'ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਮਿਆਰੀ ਵਿੱਦਿਆ ਅੱਜ ਸਮੇਂ ਦੀ ਸਭ ਤੋਂ ਵੱਡੀ ਜ਼ਰੂਰਤ ਹੈ। ਸਮਾਰਟਫੋਨ ਪ੍ਰਾਪਤ ਕਰਨ ਵਾਲੀ ਇੱਕ ਵਿਦਿਆਰਥਣ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹੁਣ ਉਸ ਨੂੰ ਪੜ੍ਹਾਈ ਵਿੱਚ ਕੋਈ ਦਿੱਕਤ ਨਹੀਂ ਆਵੇਗੀ।