‘ਧਾਰਮਿਕ ਸਮਾਗਮਾਂ ’ਚ ਕੋਰੋਨਾ ਦੀਆਂ ਹਦਾਇਤਾਂ ਦਾ ਰੱਖਿਆ ਜਾ ਰਿਹਾ ਵਿਸ਼ੇਸ਼ ਖਿਆਲ’ - 400 ਸਾਲਾ ਪ੍ਰਕਾਸ਼ ਪੁਰਬ
🎬 Watch Now: Feature Video
ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਸਥਿਤ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੋਂ ਭਲਕੇ 20 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੀ ਆਰੰਭਤਾ ਖਾਲਸਈ ਜਾਹੋ-ਜਲਾਲ ਨਾਲ ਹੋਵੇਗੀ। ਇਸ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਧਾਰਮਿਕ ਸਮਾਗਮਾਂ ’ਚ ਅਸੀਂ ਕੋਰੋਨਾ ਦੀਆਂ ਹਦਾਇਤਾਂ ਦਾ ਵਿਸ਼ੇਸ਼ ਤੌਰ ’ਤੇ ਖਿਆਲ ਰੱਖਿਆ ਜਾ ਰਿਹਾ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ।