ਰਾਏਕੋਟ ਦੇ ਐੱਸਡੀਐਮ ਵੱਲੋਂ ਕਣਕ ਦੀ ਖਰੀਦ ਸਬੰਧੀ ਕੀਤੀ ਗਈ ਵਿਸ਼ੇਸ਼ ਮੀਟਿੰਗ - regarding procurement of wheat
🎬 Watch Now: Feature Video

ਲੁਧਿਆਣਾ: ਕਣਕ ਦੀ ਖਰੀਦ ਦੇ ਕੰਮ ਨੂੰ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਐਸਡੀਐਮ ਰਾਏਕੋਟ ਡਾ. ਹਿਮਾਂਸ਼ੂ ਗੁਪਤਾ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਆੜ੍ਹਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਜਿਸ ਦੌਰਾਨ ਉਨ੍ਹਾਂ ਕਣਕ ਦੀ ਖਰੀਦ ਸਬੰਧੀ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਹੀ ਮੰਡੀਆਂ ਵਿੱਚ ਆਏ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਲਈ ਹਦਾਇਤਾਂ ਜਾਰੀ ਕੀਤੀਆ। ਇਸ ਮੌਕੇ ਉਨ੍ਹਾਂ ਮਾਰਕੀਟ ਕਮੇਟੀ ਰਾਏਕੋਟ ਦੇ ਸਕੱਤਰ ਜਸਮੀਤ ਸਿੰਘ ਬਰਾੜ ਤੋਂ ਮੰਡੀਆਂ ਵਿੱਚ ਸਾਫ-ਸਫਾਈ, ਮੁੱਢਲੀਆਂ ਸਹੂਲਤਾਂ ਉਪਲੱਬਧ ਕਰਵਾਉਣ ਅਤੇ ਕਣਕ ਦੀ ਖਰੀਦ ਲਈ ਲੋੜੀਂਦੇ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ