ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਸਾਹਿਬ ਦੇ ਪਾਏ ਗਏ ਭੋਗ - fatehgarh sahib
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-7197768-thumbnail-3x2-tg.jpg)
ਸ੍ਰੀ ਫ਼ਤਿਹਗੜ੍ਹ ਸਾਹਿਬ: ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਿਹ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਸ਼ਮੂਲੀਅਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਰਹਿੰਦ ਫਤਿਹ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਆਈਆਂ ਸੰਗਤਾਂ ਨੂੰ ਜਿੱਥੇ ਸਰਹੰਦ ਫਤਿਹ ਦਿਵਸ ਦੀ ਮੁਬਾਰਕਬਾਦ ਦਿੱਤੀ।