ਵੀਕਐਂਡ ਲੌਕਡਾਊਨ : ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਮੁਸਤੈਦ ਨਜ਼ਰ ਆਈ ਪੰਜਾਬ ਪੁਲਿਸ - ਵੀਕਐਂਡ ਲੌਕਡਾਊਨ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਮਹਾਂਮਾਰੀ ਦੇ ਵੱਧਦੇ ਹੋਏ ਸੰਕਟ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੀਕਐਂਡ ਲੌਕਡਾਊਨ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਸ਼ਨਿੱਚਰਵਾਰ ਅਤੇ ਐਤਵਾਰ ਵਾਲੇ ਦਿਨ ਦੁਕਾਨਾਂ, ਬਾਜ਼ਾਰ ਤੇ ਜਨਤਕ ਥਾਵਾਂ ਪੂਰੀ ਤਰ੍ਹਾਂ ਬੰਦ ਰਹਿੰਦੇ ਹਨ। ਅੱਜ ਵੀਕਐਂਡ ਲੌਕਡਾਊਨ ਦੇ ਤੀਜੇ ਹਫ਼ਤੇ ਦੌਰਾਨ ਫ਼ਤਿਹਗੜ੍ਹ ਸਾਹਿਬ 'ਚ ਮੁਕੰਮਲ ਤੌਰ 'ਤੇ ਬੰਦ ਵਿਖਾਈ ਦਿੱਤਾ। ਇਸ ਦੌਰਾਨ ਪੁਲਿਸ ਮੁਲਾਜ਼ਮ ਪੂਰੀ ਤਰ੍ਹਾਂ ਆਪਣੀ ਡਿਊਟੀ 'ਤੇ ਮੁਸਤੈਦ ਨਜ਼ਰ ਆਏ। ਇਸ ਬਾਰੇ ਦੱਸਦੇ ਹੋਏ ਏਐਸਆਈ ਅਜਮੇਰ ਸਿੰਘ ਨੇ ਦੱਸਿਆ ਕਿ ਵੀਕਐਂਡ ਲੌਕਡਾਊਨ ਦੌਰਾਨ ਸ਼ਹਿਰ 'ਚ ਜਨਤਕ ਆਵਾਜਾਈ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਮਹਿਜ਼ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ ਪਰ ਮੈਡੀਕਲ ਸਟੋਰ ਖੁਲ੍ਹੇ ਹੋਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਹ ਘਰਾਂ 'ਚ ਰਹਿਣ ਅਤੇ ਬਹੁਤ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ। ਵੀਕਐਂਡ ਲੌਕਡਾਊਨ ਦੌਰਾਨ ਕਿਸੇ ਜ਼ਰੂਰੀ ਕੰਮ ਲਈ ਈ-ਪਾਸ ਲੈਣਾ ਲਾਜ਼ਮੀ ਹੈ। ਜੇਕਰ ਕੋਈ ਸਰਕਾਰੀ ਹਿਦਾਇਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ 'ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨ 'ਤੇ ਘਰ ਰਹਿ ਕੇ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ।