SSP ਨੇ ਵੱਖ-ਵੱਖ ਕਾਲਜਾਂ ਤੇ ਸਕੂਲਾਂ ਦੇ ਅਧਿਆਪਕਾਂ ਨਾਲ ਮੀਟਿੰਗ
ਸ੍ਰੀ ਫਤਿਹਗੜ੍ਹ ਸਾਹਿਬ: ਐੱਸ.ਐੱਸ.ਪੀ. ਸੰਦੀਪ ਗੋਇਲ (S.S.P. Sandeep Goel) ਨੇ ਜ਼ਿਲ੍ਹੇ ਦੀਆਂ ਪ੍ਰਾਈਵੇਟ ਸਿੱਖਿਆ ਸੰਸਥਾਵਾਂ (Educational institutions) ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਐੱਸ.ਐੱਸ.ਪੀ. ਸੰਦੀਪ ਗੋਇਲ ਨੇ ਬੱਚਿਆ (Children) ਦੇ ਮਾਪਿਆ ਨੂੰ ਅਪੀਲ ਕੀਤੀ ਹੈ। ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਹੀਕਲ ਚਲਾਉਣ ਦੀ ਬਿਲਕੁਲ ਆਗਿਆਂ ਨਾ ਦੇਣ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਨਸ਼ਿਆਂ (Drugs) ‘ਤੇ ਮੁਕੰਮਲ ਰੋਕ ਲਗਾਉਣ ਦੇ ਲਈ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਐੱਸ.ਐੱਸ.ਪੀ. ਗੋਇਲ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਵੀ ਟ੍ਰੈਫਿਕ ਨਿਯਮਾਂ (Traffic rules) ਅਤੇ ਨਸ਼ਿਆਂ (Drugs) ਦੇ ਮਾੜ੍ਹੇ ਪ੍ਰਭਾਵਾਂ ਬਾਰੇ ਸਕੂਲਾਂ ਕਾਲਜਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ।