ਹੁਸ਼ਿਆਰਪੁਰ 'ਚ ਸਟਾਫ਼ ਨਰਸਾਂ ਨੇ ਭੁੱਖ ਹੜਤਾਲ ਕਰਕੇ ਲਾਇਆ ਧਰਨਾ - ਸਿਵਲ ਹਸਪਤਾਲ ਹੁਸ਼ਿਆਰਪੁਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8770009-thumbnail-3x2-hsp-staff-nurse.jpg)
ਹੁਸ਼ਿਆਰਪੁਰ: ਸਿਵਲ ਹਸਪਤਾਲ ਵਿਖੇ ਨਰਸਿੰਗ ਐਸੋਸੀਏਸ਼ਨ ਨੇ ਸ਼ੁੱਕਰਵਾਰ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਵਿਰੁੱਧ ਦੋ ਘੰਟੇ ਦੀ ਹੜਤਾਲ ਕਰਕੇ ਰੋਸ ਧਰਨਾ ਲਾਇਆ। ਐਸੋਸੀਏਸ਼ਨ ਦੀ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਗੁਰਜੀਤ ਕੌਰ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਠੇਕਾ ਆਧਾਰ 'ਤੇ ਰੱਖੀਆਂ ਸਟਾਫ਼ ਨਰਸਾਂ ਨੂੰ ਪੱਕਾ ਨਹੀਂ ਕਰ ਰਹੀ ਅਤੇ ਨਾ ਹੀ ਬਰਾਬਰ ਤਨਖਾਹ ਭੱਤੇ ਦਿੱਤੇ ਜਾਂਦੇ ਹਨ। ਇਨ੍ਹਾਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਗਈ। ਉਨ੍ਹਾਂ ਕਿਹਾ ਜੇਕਰ ਸਰਕਾਰ ਨੇ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਸੂਬਾ ਪੱਧਰੀ ਸੰਘਰਸ਼ ਤਹਿਤ ਪੱਕੇ ਤੌਰ 'ਤੇ ਧਰਨਾ ਲਾਇਆ ਜਾਵੇਗਾ, ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।