ਸਟਾਫ ਨਰਸਾਂ ਦੀ ਚੰਨੀ ਸਰਕਾਰ ਨੂੰ ਚਿਤਾਵਨੀ - ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੀ ਮੰਗ
🎬 Watch Now: Feature Video
ਤਰਨ ਤਾਰਨ: ਸਰਕਾਰੀ ਹਸਪਤਾਲਾਂ ਵਿੱਚ ਸੇਵਾਵਾਂ ਨਿਭਾਅ ਰਹੀਆਂ ਨਰਸਿੰਗ ਸਟਾਫ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 27 ਦਿਨਾਂ ਤੋਂ ਲਗਾਤਾਰ ਹੜਤਾਲ (Staff nurses strike) ਕੀਤੀ ਜਾ ਰਹੀ ਹੈ। ਨਰਸਾਂ ਨੂੰ ਆਸ ਸੀ ਕਿ ਸ਼ਾਇਦ ਨਵੇਂ ਸਾਲ ਵਾਲੇ ਦਿਨ ਸਰਕਾਰ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਨਵੇਂ ਸਾਲ ਦਾ ਤੋਹਫ਼ਾ ਦੇਵੇਗੀ ਪਰ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਗਈਆਂ ਜਿਸ ਕਰਕੇ ਉਨ੍ਹਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਤਰਨਤਾਰਨ ਵਿਖੇ ਨਰਸਾਂ ਵੱਲੋਂ ਹੜਤਾਲ ’ਤੇ ਰਹਿੰਦਿਆ ਸਿਵਲ ਹਸਪਤਾਲ ਦੇ ਬਾਹਰ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਪੇ ਸਕੇਲ 4600 ਤੋਂ ਘਟਾ ਕੇ 3200 ਕਰ ਦਿੱਤਾ ਗਿਆ ਹੈ ਨਾਲ ਹੀ ਨਰਸਿੰਗ ਸਟਾਫ ਨੂੰ ਅਫ਼ਸਰ ਕੇਡਰ ਦੀ ਮੰਗ ਕੀਤੀ ਜਾ ਰਹੀ ਹੈ ਉਹ ਵੀ ਪੂਰੀ ਨਹੀਂ ਕੀਤੀ ਜਾ ਰਹੀ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਉਹ ਵਿਭਾਗ ਵਿੱਚ ਠੇਕੇਦਾਰੀ ਸਿਸਟਮ ਬੰਦ ਕਰਨ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕਰਨ ਦੀ ਮੰਗ ਕਰ ਰਹੀਆਂ ਹਨ।