ਭਾਰਤੀ ਸਟੇਟ ਬੈਂਕ ਨੇ ਸਕੂਲਾਂ ਨੂੰ ਲਿਆ ਗੋੋਂਦ - ਪੰਜਾਬ ਸਿੱਖਿਆ
🎬 Watch Now: Feature Video
ਭਾਰਤੀ ਸਟੇਟ ਬੈਂਕ ਵੱਲੋਂ ਸਰਕਾਰੀ ਮਿਡਲ ਸਕੂਲ ਚੋਰਵਾਲਾ ਅਤੇ ਪਿੰਡ ਰੁੜਕੀ ਦੇ ਸਕੂਲ ਨੂੰ ਡਿਜ਼ੀਟਲ ਬਣਾਇਆ। ਸਕੂਲ ਨੂੰ 10 ਕੰਪਿਊਟਰ ਦੇ ਕੇ ਲੈਬ ਪ੍ਰਦਾਨ ਕੀਤੀ। ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿੱਚ ਕੀਤੇ ਵੱਡੇ ਸੁਧਾਰਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇੱਕ ਸੂਬਾ ਬਣਿਆ ਹੈ ਜਿਸ ਕਾਰਨ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵੱਧ ਬੱਚਿਆ ਨੇ ਦਾਖਲਾ ਲਿਆ ਹੈ।ਵਿਧਾਇਕ ਨਾਗਰਾ ਨੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਜਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਅਡਾਪਟ ਕਰਨ ਤੇ ਜਿਲ੍ਹੇ ਵਿੱਚ ਵਾਤਾਵਰਣ ਪ੍ਰਦੂਸ਼ਣ ਨੂੰ ਘੱਟ ਕਰਨ ਲਈ 5,000 ਬੂਟੇ ਲਗਾਉਣ ਦੀ ਵੀ ਸ਼ਲਾਘਾ ਕੀਤੀ।