ਸੂਬਾ ਚੋਣ ਕਮਿਸ਼ਨ ਤੁਰੰਤ ਸਮੇਟਿਆ ਜਾਵੇ :ਅਕਾਲੀ ਦਲ - ਡਾ ਦਲਜੀਤ ਸਿੰਘ ਚੀਮਾ

🎬 Watch Now: Feature Video

thumbnail

By

Published : Feb 4, 2021, 6:59 AM IST

ਚੰਡੀਗੜ੍ਹ: ਚੋਣ ਕਮਿਸ਼ਨ ਦੇ ਕਮਿਸ਼ਨਰ ਜਗਪਾਲ ਸਿੰਘ ਸੰਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ  ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਪਾਲ ਸਿੰਘ ਸੰਧੂ ਸੂਬੇ ਦੇ ਖ਼ਜ਼ਾਨੇ ਤੇ ਬੋਝ ਸਾਬਤ ਹੋ ਰਹੇ ਹਨ ਕਿਉਂਕਿ ਉਨ੍ਹਾਂ ਨੇ ਅਕਾਲੀ ਵਰਕਰਾਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ ਦੇ ਮਾਮਲੇ ਵਿੱਚ ਕੋਈ  ਵੀ ਕਾਰਵਾਈ ਕਰਨ ਤੋਂ ਅਸਮਰੱਥਾ ਪ੍ਰਗਟ ਕੀਤੀ ਹੈ । ਡਾ ਚੀਮਾ ਨੇ ਕਿਹਾਕਿ ਅਜਿਹੇ ਬਿਨਾਂ ਤਾਕਤਾਂ ਵਾਲੇ ਕਿਸੇ ਕਮਿਸ਼ਨ ਦੀ ਜ਼ਰੂਰਤ ਨਹੀਂ ਕਿਉਂਕਿ ਇਹ ਰਾਜ ਲਈ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਉਨ੍ਹਾਂ ਕਿਹਾ ਕਿ ਕਮਿਸ਼ਨ ਨੂੰ ਤੁਰੰਤ ਸਮੇਟਿਆ ਜਾਣਾ ਚਾਹੀਦਾ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.