ਕਰਤਾਰਪੁਰ ਸਾਹਿਬ ਨੂੰ ਲੈ ਕੇ ਆਈ.ਜੀ ਐਸਐਸ ਪਰਮਾਰ ਨੇ ਦਿੱਤਾ ਬਿਆਨ - ਆਈ.ਜੀ ਸੁਰਿੰਦਰਪਾਲ ਸਿੰਘ ਪਰਮਾਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6227840-thumbnail-3x2-ig.jpg)
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਕੇ ਵਾਪਸ ਪਰਤੇ ਕੁੱਝ ਸ਼ਰਧਾਲੂਆਂ ਵੱਲੋਂ ਪੰਜਾਬ ਪੁਲਿਸ 'ਤੇ ਪੁੱਛ ਗਿੱਛ ਕਰਨ ਦੇ ਇਲਜ਼ਾਮ ਲਾਏ ਗਏ ਹਨ। ਹਾਲਾਂਕਿ ਦੂਜੇ ਪਾਸੇ ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਦੇ ਆਈ.ਜੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਪੰਜਾਬ ਪੁਲਿਸ ਵੱਲੋਂ ਅਜਿਹਾ ਕੁੱਝ ਕੀਤੇ ਜਾਣ ਸਬੰਧੀ ਕਿਸੇ ਵੀ ਹੁਕਮਾਂ ਤੋਂ ਸਾਫ਼ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਬਿਨਾਂ ਕਿਸੇ ਡਰ ਦੇ ਦਰਸ਼ਨ ਕਰਨ ਜਾ ਸਕਦੇ ਹਨ ਉਨ੍ਹਾਂ ਦੇ ਵਾਪਿਸ ਆਉਣ 'ਤੇ ਕਿਸੇ ਤਰ੍ਹਾਂ ਦੀ ਪੁੱਛਗਿੱਛ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਅਰਦਾਸ ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਹੀ ਲਾਂਘਾ ਖੁੱਲ੍ਹੇਆ ਹੈ। ਇਸ ਲਈ ਕਿਸੇ ਵੀ ਸ਼ਰਧਾਲੂ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।