Farm Laws Repeal: ਕਿਸਾਨ ਆਗੂ ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ - Sarvan Pandher
🎬 Watch Now: Feature Video
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਖੇਤੀ ਕਾਨੂੰਨ ਰੱਦ (Agriculture law Repeal) ਕਰਨ ਦੇ ਲਏ ਫੈਸਲੇ ਤੋਂ ਬਾਅਦ ਕਿਸਾਨ ਆਗੂਆਂ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆਉਣ ਲੱਗੀਆਂ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ (Sarwan Singh Pandher) ਨੇ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਰੱਦ (Agriculture law Repeal) ਕਰਨ ਦੇ ਲਏ ਫੈਸਲੇ ਦਾ ਸੁਆਗਤ ਕੀਤਾ ਹੈ। ਉਨ੍ਹਾਂ ਨਾਲ ਹੀ ਕਿਹਾ ਹੈ ਕਿ ਸੰਸਦ ਸੈਸ਼ਨ ਦੇ ਵਿੱਚ ਜੇਕਰ ਖੇਤੀ ਕਾਨੂੰਨ ਰੱਦ (Agriculture law Repeal) ਕੀਤੇ ਜਾਂਦੇ ਹਨ ਤਾਂ ਉੱਥੇ ਹੀ ਐਮਐਸਪੀ (MSP) ਗਾਰੰਟੀ ਕਾਨੂੰਨ, ਬਿਜਲੀ ਸੋਧ ਐਕਟ ਅਤੇ ਪ੍ਰਦੂਸ਼ਣ ਐਕਟ ਦੇ ਵਿੱਚ ਸੋਧ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਇੰਨ੍ਹਾਂ ਸਬੰਧੀ ਕੋਈ ਫੈਸਲਾ ਨਹੀਂ ਲੈਂਦੀ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰੱਖਣਗੇ।