ਘਰ ਰਹੋ ਸੁਰੱਖਿਤ ਰਹੋ: ਪੰਜਾਬ ਸਰਕਾਰ ਵੱਲੋਂ ਵੀਡੀਓ ਜਾਰੀ ਕਰ ਲੋਕਾਂ ਨੂੰ ਕੋਵਿਡ -19 ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ - Stay home, Stay Safe
🎬 Watch Now: Feature Video
ਚੰਡੀਗੜ੍ਹ : ਕੋਰੋਨਾ ਵਾਇਰਸ ਦਾ ਕਹਿਰ ਵਿਸ਼ਵ ਭਰ 'ਚ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤੱਕ 35 ਹਜ਼ਾਰ ਤੋਂ ਵਧ ਲੋਕ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਪੰਜਾਬ 'ਚ ਹੁਣ ਤੱਕ 585 ਕੋਰੋਨਾ ਪੌਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਸਮੇਂ ਕੁੱਝ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੇ ਇਸ ਵਿਸ਼ਵ ਮਹਾਂਮਾਰੀ ਨੂੰ ਹਰਾਉਣ 'ਚ ਸਫ਼ਲਤਾ ਹਾਸਲ ਕੀਤੀ ਹੈ। ਕੋਰੋਨਾ ਦੀ ਜੰਗ ਜਿੱਤਣ ਵਾਲੇ ਇਨ੍ਹਾਂ ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਇਸ ਮਹਾਂਮਾਰੀ ਤੋਂ ਡਰਨ ਦੀ ਬਜਾਏ ਸਿਹਤ ਵਿਭਾਗ ਤੇ ਸਰਕਾਰ ਦੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਜੰਗ ਨੂੰ ਜਿੱਤਣਾ ਚਾਹੀਦਾ ਹੈ।