STF ਨੇ ਹੈਰੋਇਨ ਸਣੇ ਤਸਕਰ ਕੀਤਾ ਕਾਬੂ - STF ਨੇ ਹੈਰੋਇਨ ਸਣੇ ਤਸਕਰ ਕੀਤਾ ਕਾਬੂ
🎬 Watch Now: Feature Video

ਲੁਧਿਆਣਾ: ਜ਼ਿਲ੍ਹੇ ’ਚ ਐੱਸ.ਟੀ.ਐੱਫ (STF) ਵਲੋਂ ਅੱਜ ਕੋਟ ਮੰਗਲ ਸਿੰਘ ਇਲਾਕੇ ਵਿੱਚੋਂ ਕਾਕਾ ਸਿੰਘ ਨਾਂ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਕੋਲੋਂ ਤਫਤੀਸ਼ ਦੌਰਾਨ 450 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਲਗਭਗ ਦੋ ਕਰੋੜ ਦੇ ਕਰੀਬ ਬਣਦੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਟੀ.ਐੱਫ (STF) ਦੇ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਇਸ ਤੋਂ ਬਾਅਦ ਟੀਮ ਵੱਲੋਂ ਇਲਾਕੇ ਵਿੱਚ ਨਾਕੇਬੰਦੀ ਕਰਕੇ ਮੁਲਜ਼ਮ ਨੂੰ ਜਦੋਂ ਰੋਕਿਆ ਗਿਆ ਤਾਂ ਉਸ ਦੀ ਜੇਬ ਚੋਂ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਇਸ ਤੇ ਪਹਿਲਾਂ ਵੀ ਮਾਮਲੇ ਦਰਜ ਹਨ, ਕਿਸੇ ਮਾਮਲੇ ਵਿਚ ਜ਼ਮਾਨਤ ਲੈ ਕੇ ਇਹ ਭਗੌੜਾ ਹੋ ਚੁੱਕਾ ਸੀ।