ਸਾਰਾਗੜੀ ਦੇ ਸ਼ਹੀਦ ਨੂੰ ਸਮਰਪਿਤ ਹਸਪਤਾਲ ਦਾ ਰੱਖਿਆ ਗਿਆ ਨੀਂਹ-ਪੱਥਰ - hospital in memory of martyr
🎬 Watch Now: Feature Video
ਰਾਏਕੋਟ: ਪਿੰਡ ਝੋਰੜਾ ਵਿਖੇ ਸਿਹਤ ਵਿਭਾਗ ਵੱਲੋਂ ਸਾਰਾਗੜੀ ਦੇ ਸ਼ਹੀਦ ਹੌਲਦਾਰ ਈਸ਼ਰ ਸਿੰਘ ਦੀ ਯਾਦ ਵਿੱਚ ਉਸਾਰੇ ਜਾ ਰਹੇ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਧਰ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਐੱਮਪੀ ਡਾ. ਅਮਰ ਸਿੰਘ ਵੱਲੋਂ ਰੱਖਿਆ ਗਿਆ। ਇਸ ਸਮਾਗਮ ਦੀ ਆਰੰਭਤਾ ਮੌਕੇ ਪੁਲਿਸ ਪਾਰਟੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਸਿਹਤ ਮੰਤਰੀ ਸਿੱਧੂ ਨੇ ਨੀਂਹ ਪੱਥਰ ਤੋਂ ਪਰਦਾ ਹਟਾ ਕੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਰਾਗੜੀ ਦੀ ਲੜਾਈ ਵਿੱਚ ਹੌਲਦਾਰ ਸ਼ਹੀਦ ਈਸ਼ਰ ਸਿੰਘ ਦੇ ਸਾਥੀਆਂ ਵੱਲੋਂ ਲਾਮਿਸਾਲ ਬਹਾਦਰੀ ਦਾ ਸਬੂਤ ਦਿੱਤਾ ਗਿਆ ਅਤੇ ਦੁਨੀਆ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੀ ਯਾਦ ਵਿੱਚ ਪਿੰਡ ਝੋਰੜਾਂ ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ 10 ਬਿਸਤਰਿਆਂ ਵਾਲਾ ਇੱਕ ਹਸਪਤਾਲ ਬਣਾਇਆ ਜਾ ਰਿਹਾ ਹੈ।