ਸ੍ਰੀ ਹਰਿਮੰਦਰ ਸਾਹਿਬ ਆਉਣ ਲਈ ਸੰਗਤਾਂ ਨੂੰ ਰੋਕਣਾ ਗੈਰਕਾਨੂੰਨੀ: ਕੰਵਰਪਾਲ ਸਿੰਘ - ਘੱਲੂਘਾਰਾ ਦਿਹਾੜਾ
🎬 Watch Now: Feature Video
ਅੰਮ੍ਰਿਤਸਰ: ਘੱਲੂਘਾਰਾ ਦਿਹਾੜੇ ਮੌਕੇ ਵੱਖ-ਵੱਖ ਸਿੱਖ ਜੱਥੇਬੰਦੀਆਂ ਅਤੇ ਵੱਡੀ ਗਿਣਤੀ 'ਚ ਸਿੱਖ ਸੰਗਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਲ ਹੋਣ ਲਈ ਪਹੁੰਚੀਆਂ। ਇਸ ਮੌਕੇ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਘੱਲੂਘਾਰਾ ਦਿਹਾੜੇ ਮੌਕੇ ਸੰਗਤਾਂ ਨੂੰ ਸ੍ਰੀ ਦਰਬਾਰ ਸਾਹਿਬ ਆਉਣ ਤੋਂ ਰੋਕੇ ਜਾਣ ਨੂੰ ਮੰਦਭਾਗੀ ਘਟਨਾ ਦੱਸਿਆ। ਉਨ੍ਹਾਂ ਆਖਿਆ ਕਿ ਪੁਲਿਸ ਵੱਲੋਂ ਸਿੱਖ ਨੌਜਵਾਨਾਂ ਨੂੰ ਉਨ੍ਹਾਂ ਦੇ ਘਰ-ਘਰਾ ਜਾ ਕੇ ਦਰਬਾਰ ਸਾਹਿਬ ਨਾ ਜਾਣ ਲਈ ਕਹਿਣਾ ਬੇਹਦ ਮਾੜਾ ਵਤੀਰਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇੰਝ ਸੰਗਤਾਂ ਨੂੰ ਰੋਕਣ ਦੀ ਬਜਾਏ ਸ੍ਰੀ ਦਰਬਾਰ ਸਾਹਿਬ ਆਉਣ ਦੇਣਾ ਚਾਹੀਦਾ ਤਾਂ ਜੋ ਉਹ ਸਿੱਖ ਕੌਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਸਕਣ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸੰਗਤ ਨੂੰ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ ਤੇ ਪੁਲਿਸ ਦਾ ਇਹ ਵਿਵਹਾਰ ਗੈਰ- ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਜਿਹਾ ਕਰਕੇ ਸਿੱਖ ਨੌਜਵਾਨਾਂ 'ਚ ਡਰ ਪੈਦਾ ਕਰ ਰਹੀ ਹੈ।