ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਨੂੰ ਨਗਰ ਨਿਗਮ ਨੇ ਪਾਈ ਨੱਥ - Relieved
🎬 Watch Now: Feature Video
ਪਠਾਨਕੋਟ: ਜ਼ਿਲ੍ਹੇ ਵਿੱਚ ਕਈ ਲੋਕ ਅਵਾਰਾ ਪਸ਼ੂਆਂ ਦੇ ਕਾਰਨ ਜ਼ਖ਼ਮੀ ਹੋ ਚੁੱਕੇ ਹਨ ਅਤੇ ਹੁਣ ਨਗਰ ਨਿਗਮ ਵੱਲੋਂ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਨੱਥ ਪਾਉਣ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਜੈਪੁਰ ਤੋਂ ਆਈ ਕੈਟਲ ਕੈਚਰ ਟੀਮ ਨੇ ਮੁਹੱਲਾ ਸੁੰਦਰ ਨਗਰ ਅਤੇ ਨੱਥੂ ਨਗਰ ਵਿੱਚ ਅਵਾਰਾ ਪਸ਼ੂਆਂ ਨੂੰ ਨੱਥ ਪਾਉਣ ਦੇ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਜਿਸ ਦੇ ਚੱਲਦੇ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਫੜ ਕੇ ਕੈਟਲ ਪੌਂਡ ਵਿੱਚ ਪਹੁੰਚਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਨਗਰ ਨਿਗਮ ਅਤੇ ਸਾਬਕਾ ਕੌਂਸਲਰ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਹੁਣ ਬੱਚੇ ਅਤੇ ਬਜ਼ੁਰਗ ਆਰਾਮ ਨਾਲ ਘੁੰਮ ਸਕਣਗੇ ਕਿਉਂਕਿ ਪਿਛਲੇ ਦਿਨੀਂ ਇਨ੍ਹਾਂ ਅਵਾਰਾ ਪਸ਼ੂਆਂ ਨੇ ਇੱਕ ਸ਼ਖਸ ਨੂੰ ਆਪਣਾ ਸ਼ਿਕਾਰ ਬਣਾ ਰਿਹਾ ਸੀ ਜੋ ਕਿ ਜ਼ਖ਼ਮੀ ਹੋ ਗਿਆ ਸੀ ਫਿਲਹਾਲ ਹੁਣ ਕੁਝ ਰਾਹਤ ਮਿਲੀ ਹੈ।