ਮਾਰਕੀਟ ਕਮੇਟੀ ਮਲੋਟ ‘ਚ ਕਿਸਾਨਾਂ ਨੇ ਛੱਡੇ ਆਵਾਰਾ ਪਸ਼ੂ, ਜਾਣੋ ਕੀ ਸੀ ਮਾਮਲਾ - ਆਵਾਰਾ ਪਸ਼ੂ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਹਲਕਾ ਮਲੋਟ ਵਿੱਚ ਕਿਸਾਨਾਂ ਵੱਲੋਂ ਮਾਰਕੀਟ ਕਮੇਟੀ ਮਲੋਟ ਦੇ ਵਿੱਚ ਆਵਾਰਾ ਪਸ਼ੂਆਂ ਨੂੰ ਛੱਡਿਆ ਗਿਆ। ਉਨ੍ਹਾਂ ਦਾ ਕਹਿਣਾ ਹੈ ਦਿਨ ਰਾਤ ਆਵਾਰ ਪਸ਼ੂ ਦਾਣਾ ਮੰਡੀ ਵਿੱਚ ਫਿਰਦੇ ਰਹਿੰਦੇ ਹਨ ਜੋ ਕਿ ਉਨ੍ਹਾਂ ਦੀ ਮੰਡੀ ਵਿੱਚ ਪਈ ਪੱਕੀ ਫ਼ਸਲ ਨੂੰ ਖ਼ਰਾਬ ਕਰਦੇ ਹਨ। ਉਨ੍ਹਾਂ ਦੱਸਿਆ ਕਿ ਉਹ ਕਈ ਵਾਰ ਮਾਰਕੀਟ ਕਮੇਟੀ ਸ਼ਿਕਾਇਤ ਵੀ ਕਰ ਚੁੱਕੇ ਹਨ ਅਤੇ 10 ਦਿਨ ਪਹਿਲਾਂ ਉਨ੍ਹਾਂ ਦੁਆਰਾ ਮਾਰਕੀਟ ਕਮੇਟੀ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਪਰ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਛੇਤੀ ਹੱਲ ਕੀਤਾ ਜਾਵੇ।