ਦਰਸ਼ਨੀ ਡਿਓਢੀ ਢਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇ: ਬ੍ਰਹਮਪੁਰਾ
ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਇਤਿਹਾਸਿਕ ਦਰਸ਼ਨੀ ਡਿਓਢੀ ਢਾਹੇ ਜਾਣ ਦੇ ਮਾਮਲੇ 'ਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।