ਧਰਮ ਦੇ ਨਾਂਅ ਤੇ ਭਾਈਚਾਰਕ ਸਾਂਝ ਨੂੰ ਤੋੜਨ ਵਾਲਿਆਂ 'ਤੇ ਹੋਵੇ ਸਖ਼ਤ ਕਾਰਵਾਈ : ਨਾਇਬ ਸ਼ਾਹੀ ਇਮਾਮ - muslim board
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6674697-thumbnail-3x2-ldh3.jpg)
ਲੁਧਿਆਣਾ: ਸ਼ਹਿਰ ਦੀ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਉਰ ਰਹਿਮਾਨ ਨੇ ਕਿਹਾ ਹੈ ਕਿ ਸਰਕਾਰ ਨੇ ਸਿਰਫ ਦਿੱਲੀ ਜਮਾਤ ਤੋਂ ਆਏ ਲੋਕਾਂ ਦੇ ਹੀ ਟੈਸਟ ਕਰਨ ਲਈ ਕਿਹਾ ਸੀ , ਪਰ ਸੋਸ਼ਲ ਮੀਡੀਆ 'ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਮੁਸਲਿਮ ਭਾਈਚਾਰੇ ਦੇ ਵਿਰੁੱਧ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਆਪਸੀ ਭਾਈਚਾਰੇ ਦੀ ਸਾਂਝ ਨੂੰ ਤੋੜਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਅਜਿਹੇ ਲੋਕਾਂ 'ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਤਬਲੀਗੀ ਜਮਾਤ ਤੋਂ ਆਏ ਲੋਕਾਂ ਨੂੰ ਵੀ ਟੈਸਟ ਕਰਵਾ ਕੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ।