ਕੋਰੋਨਾ ਹਦਾਇਤਾਂ ਨੂੰ ਲੈਕੇ ਪੰਜਾਬ ਜੰਮੂ ਸਰਹੱਦ 'ਤੇ ਕੀਤੀ ਸਖ਼ਤੀ - coronavirus update live
🎬 Watch Now: Feature Video
ਪਠਾਨਕੋਟ: ਕੋਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਪੰਜਾਬ ਸਰਕਾਰ ਵਲੋਂ ਸਖ਼ਤੀ ਵਰਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਸਰਕਾਰ ਵਲੋਂ ਸੂਬੇ 'ਚ ਦਾਖਲ ਹੋਣ ਵਾਲੇ ਵਿਅਕਤੀਆਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਹੈ। ਜਿਸ ਨੂੰ ਲੈਕੇ ਪੰਜਾਬ ਪੁਲਿਸ ਵਲੋਂ ਪੰਜਾਬ ਜੰਮੂ ਸਰਹੱਦ 'ਤੇ ਸਖ਼ਤੀ ਵਧਾ ਦਿੱਤੀ ਗਈ ਹੈ। ਇਸ ਸਬੰਧੀ ਪੁਲਿਸ ਦਾ ਕਹਿਣਾ ਕਿ ਉਨ੍ਹਾਂ ਵਲੋਂ ਸਰਕਾਰੀ ਹਦਾਇਤਾਂ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਮਿਲਦਾ ਹੈ ਤਾਂ ਉਸ ਦਾ ਚਲਾਨ ਵੀ ਕੀਤਾ ਜਾ ਰਿਹਾ ਹੈ।