ਪਠਾਨਕੋਟ ਚ ਸੋਸ਼ਲ ਮੀਡੀਆ 'ਤੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਇਕ ਗ਼ਲਤ ਸੰਦੇਸ਼ ਵਾਇਰਲ - ਕੋਰੋਨਾ ਵਾਇਰਸ
🎬 Watch Now: Feature Video
ਕੋਰੋਨਾ ਵਾਇਰਸ ਨੂੰ ਲੈ ਕੇ ਦੇਸ਼ ਵਿੱਚ ਡਰ ਦਾ ਮਾਹੌਲ ਹੈ। ਅਜਿਹੇ ਵਿੱਚ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸੋਸ਼ਲ ਮੀਡੀਆ ਰਾਹੀਂ ਕੋਰੋਨਾ ਵਾਇਰਸ ਨਾਲ ਸਬੰਧਤ ਗ਼ਲਤ ਅਫਵਾਹਾਂ ਅਤੇ ਸੰਦੇਸ਼ ਫੈਲਾਏ ਜਾ ਰਹੇ ਹਨ। ਪਠਾਨਕੋਟ 'ਚ ਵੀ ਅਜਿਹੀ ਇੱਕ ਅਫ਼ਵਾਹ ਸਾਹਮਣੇ ਆਈ ਹੈ ਕਿ ਪਠਾਨਕੋਟ ਵਿੱਚ ਕੋਰੋਨਾ ਵਾਇਰਸ ਦੇ ਪੰਜ ਮਰੀਜਾਂ ਦੀ ਪੁਸ਼ਟੀ ਹੋਈ ਹੈ। ਇਸ ਸੰਦੇਸ਼ ਲੋਕਾਂ ਵਿਚਾਲੇ ਵਾਇਰਲ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤੀ ਵਰਤੀ ਹੈ। ਇਸ ਬਾਰੇ ਦੱਸਦੇ ਹੋਏ ਏਡੀਸੀ ਅਭਿਜੀਤ ਕਲਪੇਸ਼ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਸਬੰਧਤ ਗ਼ਲਤ ਅਫਵਾਹਾਂ ਤੇ ਸੰਦੇਸ਼ ਫੈਲਾਉਣ ਜਾਂ ਭੇਜਣ ਵਾਲੇ ਲੋਕਾਂ ਉੱਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸੰਦੇਸ਼ ਬਾਰੇ ਸਪਸ਼ਟ ਕਰਦੇ ਹੋਏ ਸਿਵਲ ਹਸਪਤਾਲ ਦੇ ਐਸਐਮਓ ਅਧਿਕਾਰੀ ਡਾ. ਭੁਪਿੰਦਰ ਸਿੰਘ ਨੇ ਕਿਹਾ ਅਜੇ ਤੱਕ ਪਠਾਨਕੋਟ ਵਿੱਚ ਕੋਈ ਵੀ ਕੋਰੋਨਾ ਵਾਇਰਸ ਕੇਸ ਨਹੀਂ ਪਾਇਆ ਗਿਆ ਹੈ। ਇਹ ਸੰਦੇਸ਼ ਪੂਰੀ ਤਰ੍ਹਾਂ ਗ਼ਲਤ ਹੈ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ਤੇ ਗਲਤ ਸੰਦੇਸ਼ਾਂ ਤੋਂ ਬਚਣ ਦੀ ਅਪੀਲ ਕੀਤੀ।ਸਥਾਨਕ ਲੋਕਾਂ ਨੇ ਇਸ ਸਮੇਂ ਇੱਕਜੁਟ ਹੋ ਕੇ ਇਸ ਬਿਮਾਰੀ ਦਾ ਮੁਕਾਬਲਾ ਕਰਨ ਦੀ ਗੱਲ ਆਖੀ।