ਪ੍ਰਸ਼ਾਸਨ ਵੱਲੋਂ ਸਖ਼ਤੀ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਟੈਸਟ - ਕੋਰੋਨਾ ਹਦਾਇਤਾਂ ਦੀ ਪਾਲਣਾ
🎬 Watch Now: Feature Video
ਗੁਰਦਾਸਪੁਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪੁਲਿਸ ਵੱਲੋਂ ਸਖ਼ਤੀ ਦਿਖਾਈ ਜਾ ਰਹੀ ਹੈ, ਉਨ੍ਹਾਂ ਦੁਆਰਾ ਮਾਸਕ ਨਾ ਪਹਿਨਣ ਵਾਲਿਆਂ ਦੇ ਮੌਕੇ ’ਤੇ ਹੀ ਟੈਸਟ ਕੀਤੇ ਜਾ ਰਹੇ ਹਨ। ਇਸ ਮੌਕੇ ਸ਼ਹਿਰ ਦੇ ਕਾਹਨੂੰਵਾਨ ਚੌਕ ’ਤੇ ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਨਾਕੇਬੰਦੀ ਦੌਰਾਨ ਮਾਸਕ ਨਾ ਪਾਉਣ ਵਾਲਿਆਂ ਅਤੇ ਕੋਰੋਨਾ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲਿਆਂ ਦੇ ਮੌਕੇ ’ਤੇ ਹੀ ਟੈਸਟ ਕੀਤੇ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਜਬਰਜੀਤ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਲੋਕ ਹਦਾਇਤਾਂ ਦੀ ਪਾਲਣਾ ਨਹੀਂ ਕਰ ਰਹੇ ਉਨ੍ਹਾਂ ਦੇ ਮੌਕੇ ’ਤੇ ਹੀ ਟੈਸਟ ਕਰਵਾਏ ਜਾ ਰਹੇ ਹਨ।