ਲੌਕਡਾਊਨ ਦੇ ਨਿਯਮਾਂ ਦੀ ਧੱਜੀਆਂ ਉਡਾਉਣ ਵਾਲਿਆਂ ਖਿਲਾਫ ਪੁਲਿਸ ਸਖਤ - ਖਿਲਾਫ ਪੁਲਿਸ ਸਖਤ
🎬 Watch Now: Feature Video
ਫਗਵਾੜਾ ਸੀਟੀ ਪੁਲਿਸ ਅਤੇ ਪੀਸੀਆਰ ਪਿਛਲੇ ਕਾਫੀ ਸਮੇਂ ਤੋਂ ਲੌਕਡਾਊਨ ਦੇ ਨਿਯਮਾਂ ਦੀ ਸਹੀ ਪਾਲਣਾ ਨਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਆਮ ਜਨਤ ’ਤੇ ਹੀ ਕਾਰਵਾਈ ਕਰ ਰਹੀ ਹੈ ਪਰ ਵੱਡੇ ਕਾਰੋਬਾਰੀਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਹੀ ਹੈ। ਇਸੇ ਦੇ ਚੱਲਦੇ ਪੁਲਿਸ ਨੇ ਨਾਕਾਬੰਦੀ ਦੌਰਾਨ ਇੱਕ ਗੱਡੀ ਨੂੰ ਰੁਕਵਾਉਣ ਦੀ ਕੋਸਿਸ਼ ਕੀਤੀ ਪਰ ਗੱਡੀ ਵਿੱਚ ਬੈਠੇ ਨੌਜਵਾਨ ਗੱਡੀ ਨੂੰ ਭਜਾ ਕੇ ਲੈ ਗਏ। ਜਿਸ ਤੋਂ ਬਾਅਦ ਪੁਲਿਸ ਨੇ ਗੱਡੀ ਦਾ ਪਿੱਛਾ ਕਰਦੇ ਹੋਏ ਗੱਡੀ ’ਚ ਬੈਠੇ ਨੌਜਵਾਨਾਂ ਨੂੰ ਕਾਬੂ ਕਰ ਲਿਆ। ਪਰ ਬਾਅਦ ਚ ਉਨ੍ਹਾਂ ਨੂੰ ਛੱਡ ਦਿੱਤਾ ਗਿਆ।