ਨਰਸਿੰਗ ਸਟਾਫ਼ ਨੇ ਕੀਤੀ ਹੜਤਾਲ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ - ਇਕ ਰੋਜ਼ਾ ਹੜਤਾਲ
🎬 Watch Now: Feature Video
ਬਠਿੰਡਾ : ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਨਰਸਿੰਗ ਸਟਾਫ਼ ਵਲੋਂ ਅੱਜ ਮੁਕੰਮਲ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਇਸ ਨਰਸਿੰਗ ਸਟਾਫ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ, ਜਿਸ ਕਾਰਨ ਮਜਬੂਰਨ ਉਨ੍ਹਾਂ ਨੂੰ ਅੱਜ ਇਕ ਰੋਜ਼ਾ ਹੜਤਾਲ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਇਹ ਹੜਤਾਲ ਨੂੰ ਲੰਮਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਦੇ ਪੇ ਕਮਿਸ਼ਨ ਨੂੰ ਲੈ ਕੇ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ। ਦੱਸ ਦਈਏ ਕਿ ਨਰਸਿੰਗ ਸਟਾਫ਼ ਦੇ ਹੜਤਾਲ 'ਤੇ ਜਾਣ ਕਾਰਨ ਸਿਹਤ ਸੇਵਾਵਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ।