ਡੀਸੀ ਦਫਤਰ ਮੁਲਾਜ਼ਮਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - Faridkot
🎬 Watch Now: Feature Video
ਫਰੀਦਕੋਟ: ਬੀਤੀ 8 ਅਕਤੂਬਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮਛੋੜ ਹੜਤਾਲ (PEN DOWN STRIKE) ‘ਤੇ ਬੈਠੇ ਡੀਸੀ ਦਫ਼ਤਰ (DC office) ਫਰੀਦਕੋਟ ਦੇ ਮੁਲਾਜ਼ਮਾਂ ਵੱਲੋਂ ਮਿੰਨੀ ਸਕੱਤਰੇਤ (Mini Secretariat) ਵਿੱਚ ਵੱਖ ਵੱਖ ਦਫਤਰਾਂ ਦੇ ਬਾਹਰ ਰੋਸ ਰੈਲੀ ਕਰ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਮੁਲਾਜ਼ਮ ਆਗੂ ਅਮਰੀਕ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬੀਤੀ 8 ਅਕਤੂਬਰ ਤੋਂ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ ਜਿਸ ਦੌਰਾਨ ਕਈ ਵਾਰ ਪੰਜਾਬ ਸਰਕਾਰ ਨਾਲ ਗੱਲਬਾਤ ਹੋਣ ਅਤੇ ਮੰਗਾਂ ਮੰਨ ਲਏ ਜਾਣ ਦੇ ਬਵਜੂਦ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੇ ਜਾ ਰਹੇ। ਉਨ੍ਹਾਂ ਕਿਹਾ ਕਿ ਇਸੇ ਕਾਰਨ ਉਨ੍ਹਾਂ ਵੱਲੋਂ ਹੁਣ ਆਪਣਾ ਸੰਘਰਸ਼ 31ਅਕਤੂਬਰ ਤੱਕ ਹੋਰ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ 31 ਅਕਤੂਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰ ਕੇ ਮੰਗਾਂ ਮਨਾਵਾਈਆਂ ਜਾਣਗੀਆਂ।