ਅੰਮ੍ਰਿਤਸਰ 'ਚ ਕੋਰੋਨਾ ਮਾਮਲਿਆਂ ਨੂੰ ਲੈਕੇ ਪ੍ਰਸ਼ਾਸ਼ਨ ਦੇ ਪੁਖ਼ਤਾ ਇੰਤਜਾਮ-ਡਾ ਧੰਜੂ - corona cases
🎬 Watch Now: Feature Video
ਅੰਮ੍ਰਿਤਸਰ: ਸੂਬੇ 'ਚ ਕੋਰੋਨਾ ਮਾਮਲਿਆਂ 'ਚ ਮੁੜ ਵਾਧਾ ਹੋ ਰਿਹਾ ਹੈ, ਜਿਸ ਨੂੰ ਲੈਕੇ ਸਰਕਾਰ ਵਲੋਂ ਸਖ਼ਤੀ ਕਰਦਿਆਂ ਕਈ ਹਦਾਇਤਾਂ ਵੀ ਲਗਾਈਆਂ ਹੋਈਆਂ ਹਨ। ਕੋਰੋਨਾ ਨੂੰ ਲੈਕੇ ਪ੍ਰਸ਼ਾਸ਼ਨ ਵਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਅਵਤਾਰ ਸਿੰਘ ਧੰਜੂ ਨੇ ਦੱਸਿਆ ਕਿ ਹਸਪਤਾਲ 'ਚ ਕੋਰੋਨਾ ਨੂੰ ਲੈਕੇ ਹਰ ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਮਰੀਜ਼ ਨੂੰ ਨਾ ਹੋਵੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਕੋਰੋਨਾ ਦੀ ਵੈਕਸੀਨ ਸਭ ਨੂੰ ਲਗਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਨੂੰ ਲੈਕੇ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ।