ਜਲੰਧਰ ’ਚ ਨੌਜਵਾਨ ’ਤੇ ਹਮਲੇ ਸਬੰਧੀ ਵਿਦਿਆਰਥੀਆਂ ਨੇ ਪੁਲਿਸ ਨੂੰ ਸੌਂਪਿਆ ਮੰਗ ਪੱਤਰ - ਜਲੰਧਰ ’ਚ ਨੌਜਵਾਨ ’ਤੇ ਹਮਲੇ
🎬 Watch Now: Feature Video

ਜਲੰਧਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਘੁਟਾਲੇ ਤੇ ਵਿਰੁੱਧ ਵਿਦਿਆਰਥੀਆਂ ਦੇ ਹੱਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂ ਨਵਦੀਪ ਦਕੋਹਾਂ ’ਤੇ ਬੀਤੀ ਰਾਤ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ’ਚ ਜਖ਼ਮੀ ਨਵਦੀਪ ਨੂੰ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਇਸ ਸਬੰਧ ਵਿੱਚ ਡੀਸੀਪੀ ਇਨਵੈਸਟੀਗੇਸ਼ਨ ਗੁਰਮੀਤ ਸਿੰਘ ਨੇ ਦੱਸਿਆ ਕਿ ਨਵਦੀਪ ਸਿੰਘ ਜੋ ਕਿ ਦਕੋਹਾ ਦਾ ਰਹਿਣ ਵਾਲਾ ਹੈ ’ਤੇ ਕੱਲ੍ਹ ਰਾਤ ਕੁਝ ਲੜਕਿਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਹਮਲਾ ਕਰਨ ਤੋਂ ਬਾਅਦ ਉਹ ਉਥੋਂ ਫ਼ਰਾਰ ਹੋ ਗਏ। ਇਸ ਦੌਰਾਨ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਜਾਂਚ ਤੋਂ ਬਾਅਦ ਦੋਸ਼ੀ ਲੜਕਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।