ਪੁਲਿਸ ਹੱਥ ਲੱਗੀ ਸਫ਼ਲਤਾ: ਵਾਹਨਾਂ ਸਮੇਤ ਚੋਰ ਕੀਤੇ ਕਾਬੂ - Police personnel
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਦੇ ਥਾਣਾ ਮਕਬੂਲਪੁਰਾ ਅਧੀਨ ਪੈਂਦੀ ਗੁਰੂ ਤੇਗ਼ ਬਹਾਦਰ ਪੁਲਿਸ ਚੌਂਕੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਕਰਕੇ ਚੋਰੀ ਦੇ ਵਾਹਨਾਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦਾ ਕਹਿਣਾ ਕਿ ਉਕਤ ਨੌਜਵਾਨਾਂ ਕੋਲੋਂ ਚੋਰੀ ਕੀਤੇ ਤਿੰਨ ਮੋਟਰਸਾਈਕਲ ਅਤੇ ਤਿੰਨ ਐਕਟਿਵਾ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਕਿ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਜਾਣਕਾਰੀ ਵੀ ਹਾਸਲ ਕੀਤੀ ਜਾ ਸਕੇ।