ਫਿਰੋਜ਼ਪੁਰ ਚ ਸ਼ਖਸ ਵੱਲੋਂ ਫਾਹਾ ਲੈ ਕੇ ਖੁਦਕੁੁਸ਼ੀ - latest new ferozpur
🎬 Watch Now: Feature Video
ਫਿਰੋਜ਼ਪੁਰ: ਪਿੰਡ ਗਾਦੜੀਵਾਲਾ ਵਿਖੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਇਕ ਵਿਅਕਤੀ ਵੱਲੋਂ ਸ਼ਮਸ਼ਾਨਘਾਟ (Cematorium) ਵਿੱਚ ਫਾਹਾ ਲਾ ਕੇ ਖੁਦਕੁਸ਼ੀ (Suicide by hanging) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਜ਼ੀਰਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਪੁੱਤਰ ਲਾਲ ਸਿੰਘ ਪਿੰਡ ਮਾਣੋਚਾਹਲ ਜੋ ਕਿ ਪਿਛਲੇ ਕਾਫੀ ਸਮੇਂ ਤੋਂ ਆਪਣੀ ਵਿਆਹੁਤਾ ਭੈਣ ਕੋਲ ਪਿੰਡ ਗਾਦੜੀਵਾਲਾ ਵਿਖੇ ਰਹਿ ਰਿਹਾ ਸੀ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ। ਜਾਣਕਾਰੀ ਅਨੁਸਾਰ ਨੌਜਵਾਨ ਘਰੋਂ ਸਵੇਰੇ ਨਿੱਕਲਿਆ ਪਰ ਵਾਪਸ ਨਹੀਂ ਆਇਆ। ਜਦੋਂ ਪਰਿਵਾਰਕ ਮੈਂਬਰਾਂ ਨੇ ਜਾ ਕੇ ਵੇਖਿਆ ਤਾਂ ਉਸ ਨੇ ਸ਼ਮਸ਼ਾਨਘਾਟ ਗਾਦੜੀ ਵਾਲਾ ਵਿਖੇ ਦਰੱਖਤ ਦੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕੀਤੀ ਹੋਈ ਸੀ। ਇਸ ਸਬੰਧ ਵਿੱਚ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਸੂਚਨਾ ਮਿਲਣ ’ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।