ਸੁਖਬੀਰ ਤੇ ਹਰਸਿਮਰਤ ਬਾਦਲ 24 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਣਗੇ ਨਤਮਸਤਕ
🎬 Watch Now: Feature Video
ਬਠਿੰਡਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਕੇਂਦਰੀ ਮੰਤਰੀ ਦੀ ਕੁਰਸੀ ਤਿਆਗਣ ਉਪਰੰਤ ਲਗਦਾ ਸ਼੍ਰੋਮਣੀ ਅਕਾਲੀ ਦਲ ਦਾ ਹੁਣ ਕੇਂਦਰ ਨਾਲ ਆਰ ਪਾਰ ਦੀ ਲੜਾਈ ਲੜਨ ਦਾ ਮਨ ਬਣਾ ਚੁੱਕਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਂਸਦ ਹਰਸਿਮਰਤ ਕੌਰ ਬਾਦਲ 24 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ ਪੁੱਜ ਰਹੇ ਹਨ ਤੇ 25 ਸਤੰਬਰ ਨੂੰ ਅਕਾਲੀ ਦਲ ਕਿਸਾਨਾਂ ਦੀ ਹਮਾਇਤ ਵਿਚ ਚੱਕਾ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਖ਼ੁਦ ਕਿਸਾਨ ਹੈ ਜਿਸ ਕਰਕੇ ਕਿਸਾਨਾਂ ਦੇ ਹੱਕ ਵਿੱਚ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਲੜਾਈ ਲੜੇਗਾ।