ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ 'ਚ ਹੋਏ ਨਤਮਸਤਕ - Harsimrat Kaur Badal
🎬 Watch Now: Feature Video
ਅੰਮ੍ਰਿਸਤਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਦੇ ਮੁੱਖ ਮੰਤਰੀ ਹਨ ਅਤੇ ਭਾਜਪਾ ਦੀ ਹਮੇਸ਼ਾ ਹੀ ਪੈਰਵੀ ਕਰਦੇ ਆ ਰਹੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਤੋਮਰ ਦਾ ਬਿਆਨ ਨਿੰਦਣਯੋਗ ਹੈ ਅਤੇ ਤੋਮਰ ਸਾਹਿਬ ਨੇ ਦੱਸਿਆ ਕਿ ਦੇਸ਼ ਦੇ ਕਿਸ ਕਿਸਾਨੀ ਜੱਥੇਬੰਦੀ ਨੇ ਉਨ੍ਹਾਂ ਦੇ ਬਿਆਨ 'ਤੇ ਆਪਣਾ ਸਹਿਯੋਗ ਦਿੱਤਾ ਹੈ। ਸਿਰਫ ਬਿਆਨਬਾਜ਼ੀ ਕਰ ਕੇ, ਕਿਸਾਨਾਂ ਦਾ ਮਸਲਾ ਹੱਲ ਨਹੀਂ ਹੋਵੇਗਾ। ਨਗਰ ਕੌਂਸਲ ਦੇ ਚੋਣ ਬਾਰੇ, ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਚੋਣਾਂ ਤੋਂ ਇੰਨੇ ਡਰਦੇ ਹਨ, ਤਾਂ ਉਹ ਆਪਣੇ ਉਮੀਦਵਾਰਾਂ ਨੂੰ ਜੇਤੂ ਐਲਾਨਣ ਤੋਂ ਪਹਿਲਾਂ ਇੱਕ ਡਰਾਮਾ ਕਰ ਰਹੇ ਹਨ।