ਸੁਖਬੀਰ ਬਾਦਲ ਨੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਉਮੀਦਵਾਰ - ਵਿਰਸਾ ਸਿੰਘ ਵਲਟੋਹਾ
🎬 Watch Now: Feature Video
ਤਰਨਤਾਰਨ: ਜ਼ਿਲ੍ਹੇ ਦੇ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ’ਚ ਅੱਜ ਸ਼੍ਰੋਮਣੀ ਅਕਾਲੀ ਦਲ ਨੇ ‘ਪੰਜਾਬ ਮੰਗਦਾ ਜਵਾਬ’ ਰੈਲੀ ਕੀਤੀ। ਇਸ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਨੇ 2022 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਚੋਣਾਂ ਲਈ ਆਪਣੀ ਪਾਰਟੀ ਦੇ ਤੀਜੇ ਉਮੀਦਵਾਰ ਦਾ ਐਲਾਨ ਅਗਲੀ ਰੈਲੀ ’ਚ ਕਰਨਗੇ।