ਸੁਖਬੀਰ ਬਾਦਲ ਨੇ ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੱਧੂ ਨੂੰ ਐਲਾਨਿਆ ਉਮੀਦਵਾਰ - ਪ੍ਰਾਈਵੇਟ ਬੱਸਾਂ ਵਿੱਚ ਵੀ ਮੁਫ਼ਤ ਸਫ਼ਰ
🎬 Watch Now: Feature Video
ਬਠਿੰਡਾ: ਮੰਗਲਵਾਰ ਨੂੰ ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਮੱਥਾ ਟੇਕਣ ਪੁੱਜੇ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੁਖਬੀਰ ਬਾਦਲ ਨੇ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਡੈਮੋਕ੍ਰੇਟਿਕ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਉਪਰ ਵੀ ਨਿਸ਼ਾਨਾ ਲਾਇਆ। ਇਸਤੋਂ ਇਲਾਵਾ ਬੱਸਾਂ 'ਚ ਸਫ਼ਰ ਬਾਰੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪ੍ਰਾਈਵੇਟ ਬੱਸਾਂ ਵਿੱਚ ਵੀ ਮੁਫ਼ਤ ਸਫ਼ਰ ਕਰ ਦੇਵਾਂਗੇ।