ਸੁਖਬੀਰ ਬਾਦਲ ਵੱਲੋਂ ਮੁਹੰਮਦ ਮੁਸਤਫਾ ਦੀ ਗ੍ਰਿਫਤਾਰੀ ਦੀ ਮੰਗ - ਮੁਹੰਮਦ ਮੁਸਤਫਾ ਦੀ ਗ੍ਰਿਫਤਾਰੀ ਦੀ ਮੰਗ
🎬 Watch Now: Feature Video
ਸੰਗਰੂਰ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸਾਰੀਆਂ ਹੀ ਸਿਆਸੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਪੰਜਾਬ ਨੂੰ ਜਿੱਤਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਇਸ ਦੇ ਚੱਲਦੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਮਲੇਰਕੋਟਲਾ ਪਹੁੰਚੇ। ਇਸ ਹਲਕੇ ਤੋਂ ਅਕਾਲੀ ਦਲ ਬਾਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਨੁਸਰਤ ਇਕਰਾਮ ਖਾਂ ਬੱਗਾ ਜੋ ਸਾਬਕਾ ਖੇਡ ਮੰਤਰੀ ਵੀ ਰਹਿ ਚੁੱਕੇ ਨੇ ਉਨ੍ਹਾਂ ਦੇ ਹੱਕ ਦੇ ਵਿੱਚ ਸੁਖਬੀਰ ਬਾਦਲ ਵੱਲੋਂ ਆਵਾਜ਼ ਬੁਲੰਦ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਿਰੋਧੀਆਂ ਪਾਰਟੀਆਂ ਖਿਲਾਫ਼ ਜੰਮਕੇ ਭੜਾਸ ਕੱਢੀ। ਨਾਲ ਹੀ ਉਨ੍ਹਾਂ ਮੁਹੰਮਦ ਮੁਸਤਫਾ ਦੇ ਵਿਵਾਦਿਤ ਬਿਆਨ ਨੂੰ ਲੈਕੇ ਜੰਮਕੇ ਭੜਾਸ ਕੱਢੀ ਹੈ।