ਸੁਖਬੀਰ ਬਾਦਲ ਦੀ ਸਿੱਖ ਕੁੜੀ ਲਈ ਪਾਕਿ ਸਰਕਾਰ ਤੋਂ ਇਨਸਾਫ਼ ਦੀ ਮੰਗ - ਸਿੱਖ ਕੁੜੀ ਲਈ ਇਨਸਾਫ਼ ਦੀ ਮੰਗ
🎬 Watch Now: Feature Video
ਪਾਕਿਸਤਾਨ ਦੇ ਨਨਕਾਣਾ ਸਾਹਿਬ ਦੀ ਰਹਿਣ ਵਾਲੀ ਸਿੱਖ ਕੁੜੀ ਨੂੰ ਅਗ਼ਵਾ ਕਰਕੇ ਜਬਰਨ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ 'ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਿੱਖਾਂ ਨਾਲ ਹੋ ਰਹੇ ਅਤਿੱਆਚਾਰ ਦੀ ਨਿਖੇਧੀ ਕੀਤੀ ਹੈ। ਸੁਖਬੀਰ ਬਾਦਲ ਨੇ ਇਸ ਮਾਮਲੇ ਨੂੰ ਮੰਦਭਾਗੀ ਘਟਨਾ ਦੱਸਦੇ ਹੋਏ ਸਖ਼ਤ ਕਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ 'ਤੇ ਪਾਕਿਸਤਾਨ ਸਰਕਾਰ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ। ਸੁਖਬੀਰ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਪਹਿਲਾਂ ਵੀ ਪਾਕਿਸਤਾਨ ਵਿੱਚ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਪਾਕਿਸਤਾਨ ਸਰਕਾਰ ਨੂੰ ਇਸ 'ਤੇ ਧਿਆਨ ਦੇਣਾ ਚਾਹੀਦਾ ਹੈ।