ਸੁਖਬੀਰ ਬਾਦਲ ਵੱਲੋਂ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ - Akali Dal President Sukhbir Badal
🎬 Watch Now: Feature Video
ਰੂਪਨਗਰ: ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਜਗੀਰ ਕੌਰ ਦੀ ਮੌਜੂਦਗੀ ਵਿਚ ਕੋਵਿਡ ਕੇਅਰ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਹ ਕੋਵਿਡ ਕੇਅਰ ਸੈਂਟਰ ਕਰੀਬ 25 ਬੈੱਡਾਂ ਦਾ ਹੈ ਜਿਸ ਵਿੱਚੋਂ 10 ਬੈੱਡ ਆਕਸੀਜਨ ਕੰਸੇਨਟ੍ਰੇਟਰ ਦੇ ਨਾਲ ਲੈੱਸ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰੂਪਨਗਰ ਚ ਬਣਾਇਆ ਗਿਆ ਇਹ 7ਵਾਂ ਕੋਵਿਡ ਕੇਅਰ ਸੈਂਟਰ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਕੇਅਰ ਸੈਂਟਰਾਂ ਦੇ ਨਾਲ ਕੋਰੋਨਾ ਮਹਾਂਮਾਰੀ ਦੇ ਨਾਲ ਲੜਨ ’ਚ ਸਫਲਤਾ ਪ੍ਰਾਪਤ ਹੋਵੇਗੀ।