ਸੁਖਬੀਰ ਬਾਦਲ ਨੇ ਖੁਦ ਨੂੰ ਐਲਾਨਿਆ ਅਕਾਲੀ ਦਲ-ਬਸਪਾ ਦਾ ਮੁੱਖ ਮੰਤਰੀ ਉਮੀਦਵਾਰ
🎬 Watch Now: Feature Video
ਲੁਧਿਆਣਾ: ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ (sukhbir badal) ਨੇ ਖੁਦ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ (sukhbir is cm face of sad-bsp alliance) ਦਿੱਤਾ ਹੈ। ਇਸ ਦੇ ਨਾਲ ਹੀ, ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਵੀ ਸਾਹਮਣੇ ਆ ਗਿਆ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿ ਅਕਾਲੀ ਦਲ ਦੀ ਕੋਰ ਕਮੇਟੀ ਤੇ ਬਸਪਾ ਦੀ ਹੋਈ ਮੀਟਿੰਗ ਵਿੱਚ ਸਾਂਝੇ ਤੌਰ ’ਤੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਉਨ੍ਹਾਂ ਨੂੰ (ਸੁਖਬੀਰ ਬਾਦਲ) ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਇਆ ਜਾਵੇ। ਉਨ੍ਹਾਂ ਇਹ ਐਲਾਨ ਇਥੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ (bikram majithia) ਵਿਰੁੱਧ ਡਰੱਗਜ਼ ਦੇ ਦੋਸ਼ ਸਾਬਤ ਹੋਣ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਸਰਕਾਰ ’ਤੇ ਮਜੀਠੀਆ ਨੂੰ ਝੂਠਾ ਫ਼ਸਾਉਣ ਦਾ ਦੋਸ਼ ਲਗਾਇਆ ਤੇ ਕਿਹਾ ਕਿ ਸਿੱਧੂ ਮੂਸੇਵਾਲਾ, ਚੰਨੀ ਦੇ ਰਿਸ਼ਤੇਦਾਰ ਅਤੇ ਬੈਂਸ ਭਰਾਵਾਂ ਵਿਰੁੱਧ ਵੀ ਪਰਚੇ ਹਨ, ਪਰ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਰਿਹਾ, ਜਦਕਿ ਮਜੀਠੀਆ ਨੂੰ ਫੜ੍ਹਨ ਲਈ ਛਾਪੇਮਾਰੀ ਕੀਤੀ (raid on majithia) ਜਾ ਰਹੀ ਹੈ।