thumbnail

ਸ਼੍ਰੀ ਫਤਿਹਗੜ੍ਹ ਸਾਹਿਬ ਨਤਮਸਤਕ ਹੋਣ ਪਹੁੰਚੇ ਸੁਖਬੀਰ ਬਾਦਲ

By

Published : Dec 25, 2021, 6:40 PM IST

ਸ਼੍ਰੀ ਫਤਿਹਗੜ੍ਹ ਸਾਹਿਬ: ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਤ ਸ਼ਹੀਦ ਜੋੜਮੇਲ ਦੀ ਸ਼ੁਰੂਆਤ ਅੱਜ ਸ਼੍ਰੀ ਫਤਿਹਗੜ੍ਹ ਸਾਹਿਬ ਦੀ ਇਤਿਹਾਸਕ ਧਰਤੀ ਉੱਤੇ ਹੋ ਚੁੱਕੀ ਹੈ। ਜਿਸਦੀ ਸ਼ੁਰੂਆਤ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਵਿੱਚ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਪਹਿਲੇ ਦਿਨ ਜਿੱਥੇ ਭਾਰੀ ਗਿਣਤੀ ਵਿੱਚ ਸ਼ਰਧਾਲੂ ਇੱਥੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਪਹੁੰਚ ਰਹੇ ਹਨ। ਉਥੇ ਹੀ ਸ਼ਹੀਦੀ ਸਭਾ ਦੌਰਾਨ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿੱਚ ਪਰਿਵਾਰ ਸਹਿਤ ਨਤਮਸਤਕ ਹੋਣ ਲਈ ਪੁੱਜੇ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ, ਪਰ ਇਸ ਦੌਰਾਨ ਦੋਨਾਂ ਨੇ ਮੀਡੀਆ ਤੋਂ ਦੂਰੀ ਬਣਾਏ ਰੱਖੀ ਅਤੇ ਬਿਨਾਂ ਕੁੱਝ ਬੋਲੇ ਚਲੇ ਗਏ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.