ਪੰਜਾਬ ਸਰਕਾਰ ਰਹੀ ਹਰ ਥਾਂ ਉੱਤੇ ਫੇਲ: ਸੁਖਬੀਰ ਬਾਦਲ - bjp rally
🎬 Watch Now: Feature Video
ਫ਼ਗਵਾੜਾ ਵਿਖੇ ਸੁਖਬੀਰ ਬਾਦਲ ਨੇ ਭਾਜਪਾ ਦੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਪਾਰਟੀਆਂ 'ਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ। ਸੁਖਬੀਰ ਬਾਦਲ ਨੇ ਵਿਸ਼ੇਸ਼ ਤੋਰ 'ਤੇ ਫ਼ਗਵਾੜਾ ਦੇ ਲੋਕਾਂ ਦਾ ਧੰਨਵਾਦ ਕੀਤਾ ਤੇ ਆਉਣ ਵਾਲੀ 21 ਤਰੀਕ ਨੂੰ ਭਾਜਪਾ ਉਮੀਦਵਾਰ ਰਾਜੇਸ਼ ਬਾਘਾ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਹ ਵੀ ਯਾਦ ਨਹੀਂ ਕਿ ਜਿੱਥੋ ਉਨ੍ਹਾਂ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਸਹੁੰ ਚੁੱਕੀ ਸੀ, ਉਹ ਕਿਹੜੀ ਥਾਂ ਸੀ। ਉਨ੍ਹਾਂ ਕਿਹਾ ਕਿ ਕੈਪਟਨ ਵੱਲੋਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਸਰਕਾਰ 'ਤੇ ਨਿਸ਼ਾਨਾ ਵਿੰਨਦਿਆਂ ਕਿਹਾ ਕਿ ਸਰਕਾਰ ਦੇ ਖਜ਼ਾਨੇ ਕਦੇ ਵੀ ਖਾਲੀ ਨਹੀਂ ਹੁੰਦੇ, ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨੂੰ ਇਹ ਗੱਲਾਂ ਬੋਲ ਕੇ ਬੇਵਕੂਫ ਬਣਾਇਆ ਜਾ ਰਿਹਾ ਹੈ।