ਸੁਖਬੀਰ ਦੀ ਕੈਪਟਨ ਨੂੰ ਸਲਾਹ ਬਲਾਕਾਂ 'ਚ ਸਥਾਪਿਤ ਹੋਣ ਮਿੰਨੀ ਕੋਰੋਨਾ ਕੇਅਰ ਸੈਂਟਰ - ਮਿੰਨੀ ਕੋਰੋਨਾ ਕੇਅਰ ਸੈਂਟਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-11750097-291-11750097-1620921292504.jpg)
ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਉਹ ਕੋਰੋਨਾ ਖਿਲਾਫ ਮੂਹਰੇ ਹੋ ਕੇ ਅਗਵਾਈ ਕਰਨ ਅਤੇ ਸੂਬੇ ਦੇ ਸਾਰੇ ਬਲਾਕਾਂ ਵਿਚ ਮਿੰਨੀ ਕੋਰੋਨਾ ਕੇਅਰ ਸੈਂਟਰ ਸਥਾਪਿਤ ਕੀਤੇ ਜਾਣ, ਵੈਕਸੀਨ ਲਗਾਉਣ ਦੀ ਪ੍ਰਕਿਰਿਆ ਤੇਜ਼ ਕੀਤੀ ਜਾਵੇ।ਮੈਡੀਕਲ ਸਟਾਫ਼ ਮੁੜ ਰੱਖਿਆ ਜਾਵੇ ਅਤੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਇਲਾਜ ਲਈ ਲਏ ਜਾਂਦੇ ਚਾਰਜ ਤੈਅ ਕੀਤੇ ਜਾਣ।ਬਾਦਲ ਨੇ ਕਿਹਾ ਕਿ ਲੋਕਾਂ ਦੀਆਂ ਜਾਨਾਂ ਬਚਾਉਣਾ ਸਭ ਤੋਂ ਜ਼ਰੂਰੀ ਹੈ ਅਤੇ ਇਸ ਵਾਸਤੇ ਸਮੇਂ ਦੀ ਜ਼ਰੂਰਤ ਹੈ ਕਿ ਸੂਬੇ ਦੇ ਸਾਰੇ ਬਲਾਕਾਂ ਵਿਚ ਮਿੰਨੀ ਕੋਰੋਨਾ ਕੇਅਰ ਸੈਂਟਰ ਸਥਾਪਿਤ ਕੀਤੇ ਜਾਣ। ਜਿਥੇ ਲੈਵਲ 1 ਅਤੇ 2 ਦੇ ਇਲਾਜ ਦੀ ਸਹੂਲਤ ਹੋਵੇ।